Spread the love
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋ ਸਾਲ ਪੂਰੇ ਹੋਣ ‘ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਅੱਜ ਆਪਣੇ ਗ੍ਰਹਿ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਭਰ ਵਿੱਚ ਹਰ ਖੇਤਰ ਦਾ ਮਿਸਾਲੀ ਵਿਕਾਸ ਕੀਤਾ ਗਿਆ ਹੈ ਓਥੇ ਇਹ ਦੋ ਸਾਲ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਵੀ ਅਹਿਮ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਬੀਤੇ ਦੋ ਸਾਲਾਂ ਵਿੱਚ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਗੁਰਦਾਸਪੁਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਉੱਪਰ 100 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚ ਕਰਕੇ ਵਿਕਾਸ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਅਜੇ ਤਾਂ ਸ਼ੁਰੂਆਤ ਹੋਈ ਹੈ ਅਗਲੇ ਤਿੰਨ ਸਾਲਾਂ ਵਿੱਚ ਮਾਨ ਸਰਕਾਰ ਵੱਲੋਂ ਰਿਕਾਰਡ ਵਿਕਾਸ ਕੀਤਾ ਜਾਵੇਗਾ।