Spread the love

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜ਼ਿਲ੍ਹਾ ਮੋਗਾ ਦੇ ਪਿੰਡ ਕਿਲੀ ਚਾਹਲਾਂ ਵਿਚ ‘ਬਦਲਾਅ’ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਤੋਂ ਪਹਿਲਾਂ ਉਨ੍ਹਾਂ ਨੇ ਇਕ ਟਵੀਟ ਵੀ ਕੀਤਾ ਹੈ। ਭਾਜਪਾ ਤਾਕਤ ਦਾ ਪ੍ਰਦਰਸ਼ਨ ਕਰਕੇ ਆਗਾਮੀ ਚੋਣਾਂ ਲਈ ਰਾਜਸੀ ਮਾਹੌਲ ਸਿਰਜਣ ਦੇ ਰੌਂਅ ਵਿਚ ਹੈ।
ਰੈਲੀ ਨੂੰ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਬਿਗਲ ਵਜੋਂ ਦੇਖਿਆ ਜਾ ਰਿਹਾ ਹੈ। ਸ਼ਾਹ ਬਾਅਦ ਦੁਪਹਿਰ 12.30 ਵਜੇ ਰੈਲੀ ਵਾਲੀ ਸਟੇਜ ਉਤੇ ਪੁੱਜਣਗੇ। ਰੈਲੀ ’ਚ ਕਈ ਸਿਆਸੀ ਪੱਤੇ ਖੁੱਲ੍ਹਣ ਦੇ ਆਸਾਰ ਹਨ
ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ‘ਆਓ ਮਿਲਜੁਲ ਕੇ ਬਦਲੀਏ ਪੰਜਾਬ, ਸੁਖੀ ਰਹੇ ਸਾਡਾ ਪੰਜਾਬ’ ਬੈਨਰ ਹੇਠ ਕੀਤੀ ਜਾਣ ਵਾਲੀ ਰੈਲੀ ਦੌਰਾਨ ਪੰਜਾਬ ਵਿਚ ਸਾਰੀਆਂ ਸੀਟਾਂ ਉਤੇ ਇਕੱਲੇ ਚੋਣ ਲੜਨ ਦਾ ਐਲਾਨ ਕਰ ਸਕਦੇ ਹਨ। ਉਹ ਪੰਜਾਬ ਲਈ ਭਾਜਪਾ ਵੱਲੋਂ ਤਿਆਰ ਰੋਡਮੈਪ ਵੀ ਲੋਕਾਂ ਅੱਗੇ ਰੱਖਣਗੇ। ਹਾਲਾਂਕਿ ਪਾਰਟੀ ਵੱਲੋਂ ਇਸ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
ਉਨ੍ਹਾਂ ਨੇ ਲਿਖਿਆ ਹੈ-”ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ। ਕਿਉਂਕਿ ਜਵਾਨਾਂ, ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਲਈ ਪ੍ਰਸਿੱਧ ਪੰਜਾਬ ਦੀ ਪਵਿੱਤਰ ਧਰਤੀ ਨੂੰ ਆਪ-ਦਾ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਅਪਰਾਧ ਵਿੱਚ ਡੋਬ ਦਿੱਤਾ ਹੈ। ਰਿਮੋਟ ਕੰਟਰੋਲ ਵਾਲੀ ਇਸ ਆਪ-ਦਾ ਸਰਕਾਰ ਵਿੱਚ ਪੰਜਾਬ ਵਿੱਚੋਂ ਕਾਨੂੰਨ ਵਿਵਸਥਾ ਅਤੇ ਵਿਕਾਸ ਗਾਇਬ ਹੈ। ਅੱਜ ਮੋਗਾ ਵਿੱਚ ਭਾਜਪਾ ਦੀ ‘ਬਦਲਾਅ ਰੈਲੀ’ ਵਿੱਚ ਪੰਜਾਬ ਦੇ ਭੈਣਾਂ-ਭਰਾਵਾਂ ਨਾਲ ਸੰਵਾਦ ਕਰਨ ਲਈ ਬਹੁਤ ਉਤਸੁਕ ਹਾਂ।”