Punjab Weather Update: ਪੰਜਾਬ ਵਿੱਚ ਮਾਨਸੂਨ ਦੀ ਵਾਪਸੀ ਜਾਰੀ ਹੈ। ਮੌਸਮ ਵਿਭਾਗ ਵੱਲੋਂ ਅੱਜ 25 ਸਤੰਬਰ ਨੂੰ ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ

ਪੰਜਾਬ ਵਿੱਚ ਮਾਨਸੂਨ ਦੀ ਵਾਪਸੀ ਜਾਰੀ
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚੋਂ ਮਾਨਸੂਨ ਦੀ ਵਾਪਸੀ ਦਾ ਦੌਰ ਜਾਰੀ ਹੈ। ਇਸ ਸਮੇਂ ਮਾਨਸੂਨ ਦੀ ਵਾਪਸੀ ਲਾਈਨ ਗੁਰਦਾਸਪੁਰ ਅਤੇ ਚੰਡੀਗੜ੍ਹ ਵਿੱਚੋਂ ਲੰਘ ਰਹੀ ਹੈ। ਇਸ ਕਾਰਨ ਸੂਬੇ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ। ਅੱਜ ਉੱਤਰੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ, ਪਰ ਇਸ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ।
ਪਠਾਨਕੋਟ, ਹੁਸ਼ਿਆਰਪੁਰ ਤੇ ਗੁਰਦਾਸਪੁਰ ਵਿੱਚ ਮੀਂਹ
25 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹੋਰ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਘੱਟ ਦੱਸੀ ਜਾ ਰਹੀ ਹੈ।