ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਹੋਇਆ ਐਲਾਨ, ਜਾਣੋ ਕਦੋ ਪੈਣਗੀਆਂ ਵੋਟਾਂ

Spread the love

ਪੰਜਾਬ ਚੋਣ ਕਮਿਸ਼ਨ ਵੱਲੋਂ ਪੰਚਾਇਤਾਂ ਚੋਣਾ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਤਿਉਹਾਰਾਂ ਨੂੰ ਧਿਆਨ ਵਿੱਚ ਰੱਖ ਕੇ ਸ਼ਾਡਿਊਲ ਜਾਰੀ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਸਾਰੇ ਦਸਤਾਵੇਜ ਸਾਈਟ ਉੱਤੇ ਅਪਲੋਡ ਹਨ ਉਥੋ ਡਾਊਨਲੋਡ ਕੀਤੇ ਜਾ ਸਕਦੇ ਹਨ।

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਚੋਣਾਂ ਨਾ ਕਰਵਾਏ ਜਾਣ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਸੀ। ਕੁਝ ਦਿਨਾਂ ਵਿੱਚ ਹੀ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਵਾਬ ਦਿੰਦਿਆਂ ਇਨ੍ਹਾਂ ਨੂੰ ਜਲਦੀ ਕਰਵਾਉਣ ਲਈ ਕਿਹਾ ਸੀ।

ਦੱਸ ਦੇਈਏ ਕਿ ਪੰਜਾਬ ਦੀਆਂ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਦੋ ਹਫ਼ਤੇ ਪਹਿਲਾਂ ਸਰਕਾਰ ਨੇ ਬਾਕੀ ਰਹਿੰਦੀਆਂ 153 ਪੰਚਾਇਤ ਸੰਮਤੀਆਂ ਵਿੱਚੋਂ 76 ਨੂੰ ਵੀ ਭੰਗ ਕਰ ਦਿੱਤਾ ਸੀ।

Leave a Reply

Your email address will not be published. Required fields are marked *

Top