Spread the love
ਉੱਤਰ ਭਾਰਤ ‘ਚ ਗਰਮੀ ਵਧਦੀ ਜਾ ਰਹੀ ਹੈ। ਲੂ ਚੱਲਣ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ।। ਮੌਸਮ ਵਿਭਾਗ ਦੇ ਮੁਤਾਬਕ ਵੱਧਦੀ ਗਰਮੀ ਇਸ ਵਾਰ ਵੱਟ ਕੱਢੇਗੀ। ਅਗਲੇ ਕੁਝ ਦਿਨ ਹੀਟ ਵੇਵ ਦਾ ਪ੍ਰਕੋਪ ਜਾਰੀ ਰਹੇਗਾ। ਪੰਜਾਬ ਵਿੱਚ ਅਗਲੇ 3-4 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 2-3 ਡਿਗਰੀ ਸੈਲਸੀਅਸ ਦੇ ਹੌਲੀ-ਹੌਲੀ ਵਧਣ ਦੀ ਸੰਭਾਵਨਾ ਹੈ।
ਇਸੇ ਤਰ੍ਹਾਂ ਚੰਡੀਗੜ੍ਹ ਸਮੇਤ ਹਰਿਆਣਾ ਅਤੇ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਤਾਪਮਾਨ 42-44 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 25 ਤੋਂ 28 ਮਈ ਦੌਰਾਨ ਹੀਟ ਵੇਵ ਹੋਰ ਮਜ਼ਬੂਤ ਹੋਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਤਾਪਮਾਨ 46-47 ਡਿਗਰੀ ਤੱਕ ਪਹੁੰਚ ਸਕਦਾ ਹੈ।