ਪੰਜਾਬ: ਸਕੂਲਾਂ ਨੂੰ ਲੈਕੇ ਬੋਰਡ ਦੀ ਵੱਡੀ ਅਪਡੇਟ

Spread the love

ਪੰਜਾਬ ਦੇ ਸਕੂਲਾਂ ਨੂੰ ਲੈਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਉਨ੍ਹਾਂ ਸਾਰੇ ਸਕੂਲਾਂ ‘ਤੇ ਸ਼ਿਕੰਜਾ ਕੱਸਿਆ ਹੈ, ਜਿਨ੍ਹਾਂ ਨੇ 2023-24 ਲਈ 9ਵੀਂ ਅਤੇ 11ਵੀਂ ਜਮਾਤ ‘ਚ ਬਾਹਰੀ ਸੂਬਿਆਂ ਜਾਂ ਦੂਜੇ ਬੋਰਡ ਦੇ ਦਾਖ਼ਲ ਕੀਤੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਉਕਤ ਸਾਰੇ ਹੀ ਸਕੂਲਾਂ ਨੂੰ ਇਹ ਹੁਕਮ ਜਾਰੀ ਕੀਤੇ ਹਨ ਕਿ ਉਹ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਹਰ ਤਰ੍ਹਾਂ ਦੇ ਦਸਤਾਵੇਜ਼ 28 ਮਾਰਚ ਤੱਕ ਸਿੱਖਿਆ ਬੋਰਡ ਕੋਲ ਜਮ੍ਹਾਂ ਕਰਵਾ ਦੇਣ। ਅਜਿਹਾ ਨਾ ਕਰਨ ਦੀ ਸੂਰਤ ‘ਚ ਅਣਗਹਿਲੀ ਕਰਨ ਵਾਲੇ ਸਕੂਲਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *

Top