ਮਾਨ ਸਰਕਾਰ ਦਾ ਐਕਸ਼ਨ; ਬਠਿੰਡਾ ਦਾ DSP ਹਰਬੰਸ ਸਿੰਘ ਸਸਪੈਂਡ

Spread the love

‘ਨਸ਼ਿਆਂ ਵਿਰੁੱਧ ਜੰਗ’ ਤਹਿਤ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਜਾਣਕਾਰੀ ਮਿਲੀ ਹੈ ਕਿ ਡਰੱਗ ਮਾਮਲੇ ਦੀ ਕਾਰਵਾਈ ਵਿੱਚ ਢਿੱਲ ਤਹਿਤ ਇਹ ਐਕਸ਼ਨ ਲਿਆ ਗਿਆ ਹੈ। ਡੀਐਸਪੀ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮਾਨ ਸਰਕਾਰ ਵੱਲੋਂ ਸਖ਼ਤ ਸੰਦੇਸ਼ ਦਿੱਤਾ ਗਿਆ ਹੈ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਜਿਹੇ ਹਰ ਅਧਿਕਾਰੀ, ਮੁਲਾਜ਼ਮ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਜੋ ਨਸ਼ਿਆਂ ਖਿਲਾਫ ਮੁਹਿੰਮ ਵਿਚ ਢਿੱਲ ਵਰਤਦਾ ਹੈ।

Leave a Reply

Your email address will not be published. Required fields are marked *

Top